Advertisement

ads header

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਫਤਹਿਗੜ੍ਹ ਸਾਹਿਬ, 21 ਅਪ੍ਰੈਲ  
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਬਿਊਰੋ ਦੇ ਪ੍ਰਚਾਰ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਹਮੇਸ਼ਾਂ ਹੀ ਯਤਨਸ਼ੀਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਬੀ.ਐਡ ਕਰ ਰਹੇ 150 ਵਿਦਿਆਰਥੀਆਂ ਨੇ ਭਾਗ ਲਿਆ। ਜਿਲ੍ਹਾ ਬਿਊਰੋ ਦੇ ਕਰੀਅਰ ਕਾਊਂਸਲਰ ਡਾ.ਨਿਧੀ ਸਿੰਘੀ ਵੱਲੋਂ ਇਸ ਕੈਂਪ ਦੌਰਾਨ ਪ੍ਰਾਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਪੀਟੈਟ ਦੇ ਇਮਤਿਹਾਨ ਦੀ ਤਿਆਰੀ, ਸਰਕਾਰੀ ਪੇਪਰਾਂ ਦੀ ਤਿਆਰੀ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਕਮਿਊਨੀਕੇਸ਼ਨ ਸਕਿੱਲ ਅਤੇ ਵੱਖ-ਵੱਖ ਪ੍ਰਕਾਰ ਦੇ ਸਕਿੱਲ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ ।ਇਸ ਤੋਂ ਇਲਾਵਾ ਪ੍ਰਾਰਥੀਆਂ ਨੂੰ ਵੱਖ ਵੱਖ ਕਿੱਤਿਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਾਰਥੀਆਂ ਦੀ ਮੌਕੇ ਤੇ ਹੀ WWW.PGRKAM.COM ਤੇ ਅਤੇ ਮੈਨੂਅਲ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਸ ਤੋਂ ਇਲਾਵਾ ਹਰ ਪ੍ਰਕਾਰ ਦੀ ਨੌਕਰੀ (ਸਰਕਾਰੀ ਅਤੇ ਪ੍ਰਾਈਵੇਟ ਨੌਕਰੀ) ਸਬੰਧੀ ਜਾਣਕਾਰੀ ਲੈਣ ਲਈ ਟੈਲੀਗ੍ਰਾਮ ਚੈਨਲ https://t.me/dbeefgsjobs ਜਾਂ ਫਿਰ Dbee Fatehgarh Sahib Join ਕਰਵਾਇਆ ਤਾਂ ਜ਼ੋ ਪ੍ਰਾਰਥੀਆਂ ਨੂੰ ਸਮੇਂ ਤੇ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਮਿਲ ਸਕੇ। ਸਵੈ-ਰੋਜ਼ਗਾਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲੈਣ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰਨ ਲਈ ਕਿਹਾ ਗਿਆ।

Post a Comment

0 Comments