Advertisement

ads header

ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਕਲੇਸਰ ਵਿਖੇ ਵਾਟਰ ਸਪਲਾਈ ਅਤੇ ਸਮਸਾਨ ਘਾਟ ਵਿਖੇ ਬਣਾਏ ਇਸਨਾਨ ਘਰ ਦਾ ਕੀਤਾ ਉਦਘਾਟਣ

----ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਲੇਸਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕਰ , ਕੀਤਾ ਜਨਤਾ ਨੂੰ ਸਮਰਪਿਤ

ਪਠਾਨਕੋਟ, 24 ਦਸੰਬਰ 2023-ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਪਿੰਡਾਂ ਦੇ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਵਿਕਾਸ ਕਾਰਜਾਂ ਦੇ ਹੋਣ ਨਾਲ ਰਾਹਤ ਮਹਿਸੂਸ ਕਰ ਰਹੇ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਕਲੇਸਰ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਣ ਕਰਨ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੀਪਕ ਕੁਮਾਰ ਬਲਾਕ ਪ੍ਰਧਾਨ ਕਲੇਸਰ, ਸ਼ਿਵ ਕੁਮਾਰ ਨਰੋਟ, ਸੁਨੀਲ ਕੁਮਾਰ ਭੋਆ, ਸੈਕਟਰੀ ਪਵਨ ਕੁਮਾਰ, ਸਤਪਾਲ ਸਿੰਘ, ਸਿੰਦਾ ਸਰਪੰਚ ਕਲੇਸਰ
ਅਤੇ ਹੋਰ ਪਾਰਟੀ ਕਾਰਜਕਰਤਾ ਵੀ ਹਾਜਰ ਸਨ।
ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਫਿਰ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨਾਲ ਮਿਲਣ ਦਾ ਮੋਕਾ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਪਿੰਡ ਕਲੇਸਰ ਅੰਦਰ ਵੱਖ ਵੱਖ ਵਿਕਾਸ ਕਾਰਜਾ ਦਾ ਉਦਘਾਟਣ ਕੀਤਾ ਹੈ ਪਿੰਡ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸਮਸਾਨ ਘਾਟ ਅੰਦਰ ਇਸਨਾਨ ਘਰ ਬਣਾਇਆ ਗਿਆ ਹੈ ਅੱਜ ਪਿੰਡ ਵਾਸੀਆਂ ਨੂੰ ਇਹ ਕਾਰਜਾਂ ਨੂੰ ਪੂਰਾ ਕਰਕੇ ਸਮਰਪਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਵਿੱਚ ਸਰਕਾਰ ਦੇ ਪ੍ਰਤੀ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਫ੍ਰੀ ਬਿਜਲੀ ਯੂਨਿਟ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ 90 ਪ੍ਰਤੀਸਤ ਲੋਕਾਂ ਦਾ ਬਿਜਲੀ ਬਿਲ ਜੀਰੋ ਆ ਰਿਹਾ ਹੈ। ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਗਈ ਹੈ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਹੁਣ ਲੋਕਾਂ ਨੂੰ ਸਕੂਲ ਆਫ ਐਮੀਨੇਸ ਦਾ ਤੋਹਫਾ ਦਿੱਤਾ ਗਿਆ ਹੈ ਸਕੂਲ ਵਿੱਚ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਬੱਚਾ ਕਿਸ ਖੇਤਰ ਅੰੰਦਰ ਜਾ ਸਕਦਾ ਹੈ ਉਸ ਲਈ ਸਿੱਖਿਅਤ ਕੀਤਾ ਜਾਂਦਾ ਹੈ ਅਤੇ ਖੁਸੀ ਦੀ ਗੱਲ ਇਹ ਹੈ ਕਿ ਸਾਡੇ ਵਿਧਾਨ ਸਭਾ ਹਲਕਾ ਭੋਆ ਅੰਦਰ ਪਿੰਡ ਭੋਆ ਵਿਖੇ ਸਕੂਲ ਆਫ ਐਮੀਨੇਸ ਖੋਲਿਆਂ ਗਿਆ ਹੈ ਅਤੇ ਬੱਚਿਆਂ ਨੂੰ ਸਕੂਲ ਆਉਂਣ ਜਾਣ ਦੇ ਲਈ ਫ੍ਰੀ ਬੱਸ ਸੇਵਾ ਵੀ ਮੁਹੇਈਆ ਕਰਵਾਈ ਗਈ ਹੈ। ਮੁੱਖ ਮੰਤਰੀ ਪੰਜਾਬ ਜੀ ਦੇ ਉਪਰਾਲਿਆਂ ਸਦਕਾ ਹੁਣ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਜਿਲ੍ਹਾ ਪਠਾਨਕੋਟ ਵਿਖੇ ਵੀ ਵੱਖ ਵੱਖ ਵਿਧਾਨ ਸਭਾ ਤੋਂ ਮਾਤਾ ਨੈਨਾ ਦੇਵੀ, ਮਾਤਾ ਚਿੰਤਪੂਰਨੀ, ਜਵਾਲਾ ਜੀ, ਦਰਬਾਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਆਦਿ ਧਾਰਮਿਕ ਸਥਾਨਾਂ ਲਈ ਬੱਸਾਂ ਚਲਾਈਆਂ ਗਈਆਂ ਹਨ ਅਤੇ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ।
Êਆਮ ਆਦਮੀ ਪਾਰਟੀ ਲਗਾਤਾਰ ਲੋਕਾਂ ਦੇ ਲਈ ਭਲੇ ਦੇ ਵਿਕਾਸਕਾਰਜ ਕਰਦੀ ਆ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਲਈ ਇਸ ਤਰ੍ਹਾ ਦੇ ਵਿਕਾਸ ਕਾਰਜ ਕਰਦੀ ਰਹੇਗੀ। ਇਸ ਮੋਕੇ ਤੇ ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਕਾਰਜਾਂ ਕਰਕੇ ਪਿੰਡ ਦਾ ਵਿਕਾਸ ਹੋਇਆ ਹੈ ਪਿੰਡ ਨੂੰ ਕਰੀਬ 70 ਸਾਲ ਬਾਅਦ ਚੰਗਾਂ ਰਸਤਾ ਮਿਲ ਸਕਿਆ ਹੈ ਅਤੇ ਇਹ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਜੀ ਦੇ ਉਪਰਾਲਿਆ ਸਦਕਾ ਹੋਇਆ ਹੈ।

Post a Comment

0 Comments